ਵੱਖ-ਵੱਖ ਸਿਆਸੀ ਆਗੂਆਂ ਨੇ ਅਕਾਲੀ ਆਗੂ ਤੋਤਾ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ

ਅੰੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਤੋਤਾ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਪੰਥ ਲਈ ਵੱਡਾ ਘਾਟਾ ਹੈ। ਅਤੇ ਇਹ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦਲਜੀਤ ਸਿੰਘ ਚੀਮਾ ਅਤੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਵੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਦਾ ਦੇਹਾਂਤ ਪਰਿਵਾਰ ਅਤੇ ਪਾਰਟੀ ਲਈ ਵੱਡਾ ਘਾਟਾ ਹੈ। ਵਾਹਿਗੁਰੂ ਜਥੇਦਾਰ ਸਾਹਿਬ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਕਿਹਾ ਹੈ ਕਿ ਸ
“ਮੈਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Leave a Reply

%d bloggers like this: