ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਲੋਕਾਂ ਨੂੰ 5ਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਦਰਸ਼ਾਂ ਅਤੇ ਸਿਧਾਂਤਾਂ ‘ਤੇ ਚੱਲਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਮਨੁੱਖਤਾ, ਧਰਮ ਨਿਰਪੱਖਤਾ ਅਤੇ ਵਿਸ਼ਵ ਭਾਈਚਾਰੇ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਇਕ ਸੰਦੇਸ਼ ਵਿਚ ਸਪੀਕਰ ਨੇ ਕਿਹਾ ਕਿ ਗੁਰੂ ਜੀ ਨੇ ਧਰਮ ਦੇ ਰਾਖੇ ਵਜੋਂ ਮਾਨਵਤਾ ਦੇ ਭਲੇ ਲਈ ਆਪਣਾ ਜੀਵਨ ਨਿਛਾਵਰ ਕਰ ਦਿੱਤਾ ਅਤੇ ਗੁਰੂ ਜੀ ਦੀ ਸਰਵਉੱਚ, ਨਿਰਸਵਾਰਥ ਕੁਰਬਾਨੀ ਹਮੇਸ਼ਾ ਸਾਰਿਆਂ ਲਈ ਪ੍ਰੇਰਨਾ ਸਰੋਤ ਬਣੀ ਰਹੇਗੀ।