ਸਰਕਾਰ ਨੂੰ ਸਿੱਖਾਂ ਸਮੇਤ ਸਾਰੇ ਧਰਮਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ

ਅੰੰਮਿ੍ਤਸਰ: ਭਾਰਤ ਸਰਕਾਰ ਨੇ ਦੇਸ਼ ਦੇ ਹਵਾਈ ਅੱਡਿਆਂ ‘ਤੇ ਸਿੱਖ ਵਰਕਰਾਂ ਨੂੰ ਕਿਰਪਾਨ ਨਾਲ ਆਪਣੀ ਡਿਊਟੀ ਨਿਭਾਉਣ ‘ਤੇ ਰੋਕ ਲਗਾਉਣ ਵਾਲਾ ਹੁਕਮ ਵਾਪਸ ਲੈ ਲਿਆ ਹੈ।
ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਦੇਸ਼ ਭਰ ਦੇ ਹਵਾਈ ਅੱਡਿਆਂ ‘ਤੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਲੈ ਕੇ ਚੱਲਣ ਦੀ ਮਨਾਹੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 9 ਮਾਰਚ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਯੋਤਿਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਸੀ ਕਿ ਇਹ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ ਹੈ ਅਤੇ ਇਸ ਲਈ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲਿਆ ਜਾਵੇ।
ਭਾਰਤ ਸਰਕਾਰ ਵੱਲੋਂ ਜਾਰੀ ਸੋਧ ਹੁਕਮਾਂ ਬਾਰੇ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਵੇਂ ਸਰਕੂਲਰ ਵਿੱਚ ਸੋਧ ਕਰਨਾ ਚੰਗੀ ਗੱਲ ਹੈ ਪਰ ਭਾਰਤ ਸਰਕਾਰ ਨੂੰ ਅਜਿਹਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾ ਭਾਰਤ ਲਈ ਲੜਾਈ ਲੜੀ ਹੈ ਅਤੇ ਸ਼ਹੀਦੀਆਂ ਦਿੱਤੀਆਂ ਹਨ ਅਤੇ ਸਰਕਾਰਾਂ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਸਿੱਖਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਦਾ ਸੱਭਿਆਚਾਰ ਜ਼ਿੰਦਾ ਹੈ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਸਿੱਖਾਂ ਸਮੇਤ ਕਿਸੇ ਵੀ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਉਣ ਦਾ ਧਿਆਨ ਰੱਖਣ ਅਤੇ ਦੇਸ਼ ਦੇ ਹਰ ਨਾਗਰਿਕ ਨੂੰ ਧਾਰਮਿਕ ਆਜ਼ਾਦੀ ਦਾ ਅਧਿਕਾਰ ਯਕੀਨੀ ਬਣਾਉਣ ਲਈ ਕਿਹਾ। .

Leave a Reply

%d bloggers like this: