ਸ਼ਰਾਬ ਦੇ ਠੇਕਿਆਂ ਲਈ ਫੂਡ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਲਾਜ਼ਮੀ ਹੈ

ਨਵਾਂਸ਼ਹਿਰ: ਸ਼ਰਾਬ ਨੂੰ ਫੂਡ ਐਂਡ ਸੇਫਟੀ ਸਟੈਂਡਰਡਜ਼ ਐਕਟ, 2011 ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ, ਹਰੇਕ ਸ਼ਰਾਬ ਦੇ ਠੇਕੇ ਨੂੰ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਤੋਂ ਲਾਜ਼ਮੀ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਪ੍ਰਾਪਤ ਕਰਨੀ ਹੋਵੇਗੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਫੂਡ ਮਨੋਜ ਖੋਸਲਾ ਨੇ ਦੱਸਿਆ ਕਿ 12 ਲੱਖ ਰੁਪਏ ਤੋਂ ਵੱਧ ਦੀ ਸਾਲਾਨਾ ਵਿਕਰੀ ਵਾਲੇ ਸਾਰੇ ਸ਼ਰਾਬ ਦੇ ਠੇਕਿਆਂ ਨੂੰ ਲਾਇਸੈਂਸ ਦੀ ਲੋੜ ਹੁੰਦੀ ਹੈ ਜਦਕਿ 12 ਲੱਖ ਰੁਪਏ ਤੋਂ ਘੱਟ ਦੀ ਸਾਲਾਨਾ ਵਿਕਰੀ ਵਾਲੇ ਸ਼ਰਾਬ ਦੇ ਠੇਕਿਆਂ ਨੂੰ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਕੋਲ ਰਜਿਸਟਰਡ ਕਰਵਾਉਣਾ ਹੋਵੇਗਾ।

ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿੰਗ ਨੇ ਵੀ ਆਬਕਾਰੀ ਅਤੇ ਕਰ ਵਿਭਾਗ ਨਾਲ ਤਾਲਮੇਲ ਕਰਕੇ ਸ਼ਰਾਬ ਦੇ ਠੇਕਿਆਂ ਦੇ ਸੰਚਾਲਕਾਂ ਨੂੰ ਲਾਜ਼ਮੀ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਫੂਡ ਸੇਫਟੀ ਐਕਟ ਤਹਿਤ ਸਿਹਤ ਵਿਭਾਗ ਸ਼ਰਾਬ ਵਿੱਚ ਵੀ ਮਿਲਾਵਟ ਦੀ ਜਾਂਚ ਕਰ ਸਕਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੈਂਪਲਿੰਗ ਕੀਤੀ ਜਾਵੇਗੀ। ਖੋਸਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਭਵਿੱਖ ਵਿੱਚ ਫੂਡ ਸੇਫਟੀ ਐਕਟ ਤਹਿਤ ਡਿਫਾਲਟਰਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

Leave a Reply

%d bloggers like this: