ਸ਼ਿੰਜੋ ਆਬੇ ਦੇ ਦੇਹਾਂਤ ‘ਤੇ 9 ਜੁਲਾਈ ਨੂੰ ਇੱਕ ਦਿਨ ਦਾ ਰਾਜ ਸੋਗ

ਚੰਡੀਗੜ੍ਹ: ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਦੇਹਾਂਤ ‘ਤੇ ਪੰਜਾਬ ਸਰਕਾਰ ਨੇ 9 ਜੁਲਾਈ ਨੂੰ ਇੱਕ ਦਿਨ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ।

ਇਸ ਦਾ ਪ੍ਰਗਟਾਵਾ ਕਰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼੍ਰੀ ਸ਼ਿੰਜੋ ਆਬੇ ਦੇ ਦੇਹਾਂਤ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਨੂੰ ਸਰਕਾਰੀ ਸੋਗ ਮਨਾਉਣ ਅਤੇ ਰਾਸ਼ਟਰੀ ਝੰਡਾ ਅੱਧਾ ਝੁਕਾਉਣ ਲਈ ਲਿਖਿਆ ਹੈ। ਇਸ ਦੇ ਸਿੱਟੇ ਵਜੋਂ, ਆਮ ਪ੍ਰਸ਼ਾਸਨ ਵਿਭਾਗ, ਪੰਜਾਬ ਨੇ ਸਾਰੇ ਵਿਭਾਗਾਂ, ਡਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ 9 ਜੁਲਾਈ ਨੂੰ ਰਾਜ ਭਰ ਵਿੱਚ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦਿਨ ਸਰਕਾਰੀ ਦਫ਼ਤਰਾਂ ਵਿੱਚ ਕੋਈ ਵੀ ਸਰਕਾਰੀ ਮਨੋਰੰਜਨ ਨਹੀਂ ਹੋਵੇਗਾ।

Leave a Reply

%d bloggers like this: