ਸ਼੍ਰੀਨਗਰ ‘ਚ ਆਵਾਰਾ ਕੁੱਤਿਆਂ ਦੇ ਹਮਲੇ ‘ਚ 39 ਲੋਕ ਜ਼ਖਮੀ

ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਸ਼ਹਿਰ ‘ਚ ਅਵਾਰਾ ਕੁੱਤਿਆਂ ਦੇ ਕਥਿਤ ਹਮਲੇ ‘ਚ 17 ਸੈਲਾਨੀਆਂ ਸਮੇਤ 39 ਲੋਕ ਜ਼ਖਮੀ ਹੋ ਗਏ।

ਸਥਾਨਕ ਲੋਕਾਂ ਨੇ ਦੱਸਿਆ ਕਿ ਸ਼੍ਰੀਨਗਰ ਸ਼ਹਿਰ ਦੇ ਡਾਲਗੇਟ ਇਲਾਕੇ ‘ਚ ਸ਼ੁੱਕਰਵਾਰ ਸ਼ਾਮ ਨੂੰ ਆਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ 39 ਲੋਕ ਜ਼ਖਮੀ ਹੋ ਗਏ।

ਸਥਾਨਕ ਚਸ਼ਮਦੀਦਾਂ ਨੇ ਦੱਸਿਆ, “ਜ਼ਖ਼ਮੀਆਂ ਵਿੱਚ 17 ਸੈਲਾਨੀ ਅਤੇ 22 ਸਥਾਨਕ ਲੋਕ ਸ਼ਾਮਲ ਹਨ। ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ।”

ਸ੍ਰੀਨਗਰ ਦੇ ਐਸਐਮਐਚਐਸ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਕਵਲਜੀਤ ਸਿੰਘ ਨੇ ਪੁਸ਼ਟੀ ਕੀਤੀ ਕਿ ਹਸਪਤਾਲ ਵਿੱਚ ਕੁੱਤੇ ਦੇ ਕੱਟਣ ਵਾਲੇ 39 ਲੋਕਾਂ ਦੀ ਰਿਪੋਰਟ ਕੀਤੀ ਗਈ ਹੈ।

ਡਲ ਝੀਲ ਦੇ ਕੰਢੇ ‘ਤੇ ਸਥਿਤ ਡਲਗੇਟ ਇਲਾਕਾ ਸ਼੍ਰੀਨਗਰ ਸ਼ਹਿਰ ਵਿੱਚ ਸੈਲਾਨੀ ਗਤੀਵਿਧੀਆਂ ਦਾ ਕੇਂਦਰ ਹੈ।

ਲੋਕਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਵੱਧ ਰਹੀ ਦਹਿਸ਼ਤ ਵਿਰੁੱਧ ਕਾਰਵਾਈ ਕੀਤੀ ਜਾਵੇ।

Leave a Reply

%d bloggers like this: