ਉਨ੍ਹਾਂ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਦੇ ਰਹਿਣ ਵਾਲੇ ਸਵਾਮੀ ਬ੍ਰਹਮਦੇਵ ਨੇ ਆਪਣੇ ਤਰੀਕੇ ਨਾਲ ਫੇਸਬੁੱਕ ‘ਤੇ ਗੁਰਬਾਣੀ ਪੋਸਟ ਕੀਤੀ ਸੀ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਕਾਰਵਾਈ ਲਈ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਨੂੰ ਸ਼ਿਕਾਇਤ ਭੇਜੀ ਸੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸਬੰਧਤ ਵਿਅਕਤੀ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਜਾਵੇ।
ਸ੍ਰੀ ਧਾਮੀ ਨੇ ਚਿੰਤਾ ਪ੍ਰਗਟਾਈ ਕਿ ਸੋਸ਼ਲ ਮੀਡੀਆ ’ਤੇ ਅਕਸਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ ਅਤੇ ਸਿੱਖ ਸਿਧਾਂਤਾਂ ਨਾਲ ਵੀ ਛੇੜਛਾੜ ਕੀਤੀ ਜਾਂਦੀ ਹੈ।
ਅਜਿਹਾ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ ਅਤੇ ਦੁੱਖ ਦੀ ਗੱਲ ਹੈ ਕਿ ਸ਼ਿਕਾਇਤਾਂ ਦੇ ਬਾਵਜੂਦ ਅਜਿਹੇ ਲੋਕਾਂ ਖਿਲਾਫ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ।
ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰੇ।
ਇਹ ਘਿਨਾਉਣੀ ਹਰਕਤ ‘ਸਵਾਮੀ ਬ੍ਰਹਮਦੇਵ ਜੀ ਮਹਾਰਾਜ ਗੰਗਾਨਗਰ ਵਾਲੇ’ ਨਾਂ ਦੇ ਫੇਸਬੁੱਕ ਅਕਾਊਂਟ ‘ਤੇ ਸਾਹਮਣੇ ਆਈ ਹੈ, ਜਿਸ ਕਾਰਨ ਸਿੱਖ ਜਗਤ ‘ਚ ਰੋਸ ਦੀ ਲਹਿਰ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜਸਥਾਨ ਨਾਲ ਸਬੰਧਤ ਇਕ ਵਿਅਕਤੀ ਵੱਲੋਂ ਸੋਸ਼ਲ ਮੀਡੀਆ ’ਤੇ ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਛੇੜਛਾੜ ਕਰਨ, ਕੁਝ ਸ਼ਬਦ ਬਦਲ ਕੇ ਗੁਰੂ ਸਾਹਿਬ ਦੀ ਥਾਂ ਉਸ ਦਾ ਨਾਂ ਵਰਤਣ ਦੇ ਦੋਸ਼ਾਂ ਤਹਿਤ ਕਾਰਵਾਈ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ।