ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ

ਅੰੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਵੇਂ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਸੰਗਤਾਂ ਤੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਦੋਵਾਂ ਗਰੁੱਪਾਂ ਨੂੰ ਜੂਨ 2022 ਵਿੱਚ ਪਾਕਿਸਤਾਨ ਭੇਜਿਆ ਜਾਣਾ ਹੈ।
ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ 25 ਮਾਰਚ 2022 ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਦਫ਼ਤਰ ਵਿਖੇ ਆਪਣੇ ਪਾਸਪੋਰਟ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਸੰਗਤਾਂ ਆਪਣੇ ਸ਼ਨਾਖਤੀ ਕਾਰਡ ਸਮੇਤ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫ਼ਾਰਸ਼ ਨਾਲ ਪਾਸਪੋਰਟ ਜਮ੍ਹਾਂ ਕਰਵਾਉਣ।
ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾ ਕਰਵਾਉਣ ਤਾਂ ਜੋ ਅਗਲੇਰੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ। ਸਕੱਤਰ ਆਹਲੀ ਨੇ ਦੱਸਿਆ ਕਿ ਸ਼ਰਧਾਲੂ ਜਾਣਕਾਰੀ ਲੈਣ ਲਈ ਸ਼੍ਰੋਮਣੀ ਕਮੇਟੀ ਦੇ 0183-2553957, 58 ਅਤੇ 59 ਟੈਲੀਫੋਨ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ।

Leave a Reply

%d bloggers like this: