ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਿਰਮਲ ਸਿੰਘ ਪ੍ਰਧਾਨ ਸੀ.ਕੇ.ਡੀ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ

ਅੰੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਰਮਲ ਸਿੰਘ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਪੰਥ ਲਈ ਵੱਡਾ ਘਾਟਾ ਹੈ।ਉਨ੍ਹਾਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਵਜੋਂ ਸੇਵਾ ਨਿਭਾਉਂਦੇ ਹੋਏ ਨਿਰਮਲ ਸਿੰਘ ਨੇ ਸ਼ਾਨਦਾਰ ਕੰਮ ਕੀਤੇ ਹਨ ਅਤੇ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਚੀਫ਼ ਖ਼ਾਲਸਾ ਦੀਵਾਨ ਦੇ ਨਾਲ-ਨਾਲ ਸਮੁੱਚੀ ਸਿੱਖ ਕੌਮ ਨੂੰ ਭਾਰੀ ਸਦਮਾ ਪੁੱਜਾ ਹੈ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਸਮੇਤ ਹੋਰ ਸ਼ਖ਼ਸੀਅਤਾਂ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Leave a Reply

%d bloggers like this: