ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੁਖਵਿੰਦਰ ਸਿੰਘ ਝਬਾਲ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ

ਅੰੰਮਿ੍ਤਸਰ: ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਖਵਿੰਦਰ ਸਿੰਘ ਝਬਾਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੁਖਵਿੰਦਰ ਸਿੰਘ ਝਬਾਲ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਸੇਵਾ ਨਿਭਾਉਂਦੇ ਹੋਏ ਜ਼ਿਕਰਯੋਗ ਕਾਰਜ ਕੀਤੇ ਹਨ |
ਉਨ੍ਹਾਂ ਕਿਹਾ ਕਿ ਸੁਖਵਿੰਦਰ ਸਿੰਘ ਦੀ ਮੌਤ ਪੰਥ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵੱਡਾ ਘਾਟਾ ਹੈ।
ਉਨ੍ਹਾਂ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਵੀ ਹਾਜ਼ਰ ਸਨ। ਸੁਖਵਿੰਦਰ ਸਿੰਘ ਝਬਾਲ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

Leave a Reply

%d bloggers like this: