ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੈਨੇਡੀਅਨ ਸਟੇਟ ਦੇ ਦਸਤਾਰ ਦਿਵਸ ਐਕਟ ਦਾ ਸਵਾਗਤ ਕੀਤਾ

ਅੰੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੇ ਮੈਨੀਟੋਬਾ ਸੂਬੇ ਦੀ ਵਿਧਾਨ ਸਭਾ ਵੱਲੋਂ ਦਸਤਾਰ ਦਿਵਸ ਐਕਟ ਪਾਸ ਕੀਤੇ ਜਾਣ ਦਾ ਸਵਾਗਤ ਕੀਤਾ ਹੈ। ਇਸ ਐਕਟ ਤਹਿਤ ਕੈਨੇਡਾ ਦੇ ਮੈਨੀਟੋਬਾ ਸੂਬੇ ਵਿੱਚ ਹੁਣ ਹਰ ਸਾਲ 13 ਅਪ੍ਰੈਲ ਨੂੰ ਦਸਤਾਰ ਦਿਵਸ ਮਨਾਇਆ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਹੋਣ ਦਾ ਅਹਿਮ ਅੰਗ ਹੈ ਅਤੇ ਅੱਜ ਦੁਨੀਆਂ ਭਰ ਦੇ ਸਿੱਖ ਦਸਤਾਰ ਸਜਾ ਕੇ ਸਿੱਖੀ ਦੀ ਪਹਿਚਾਣ ਨੂੰ ਉੱਚਾ ਚੁੱਕ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਕਿਸੇ ਵੀ ਦੇਸ਼ ਵਿੱਚ ਦਸਤਾਰ ਨੂੰ ਸਰਕਾਰੀ ਤੌਰ ’ਤੇ ਸਨਮਾਨ ਮਿਲਿਆ ਹੈ। ਇਹ ਦੁਨੀਆ ਭਰ ਦੇ ਸਿੱਖਾਂ ਦੇ ਯਤਨਾਂ ਅਤੇ ਪ੍ਰਾਪਤੀਆਂ ਸਦਕਾ ਹੀ ਸੰਭਵ ਹੋਇਆ ਹੈ। ਐਡਵੋਕੇਟ ਧਾਮੀ ਨੇ ਮੈਨੀਟੋਬਾ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਸਿੱਖਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਾਨਪੁਰ ਵਿਖੇ 1984 ਦੇ ਸਿੱਖ ਕਤਲੇਆਮ ਦੇ ਚਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਦਾ ਸਵਾਗਤ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ 1984 ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ ਅਤੇ ਦੋਸ਼ੀ ਅਜੇ ਤੱਕ ਫਰਾਰ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਿੰਨਾ ਚਿਰ ਹਰ ਦੋਸ਼ੀ ਨੂੰ ਮਿਸਾਲੀ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਓਨਾ ਚਿਰ ਦੁਖੀ ਸਿੱਖਾਂ ਦੇ ਹਿਰਦਿਆਂ ਨੂੰ ਸ਼ਾਂਤੀ ਨਹੀਂ ਮਿਲੇਗੀ।

Leave a Reply

%d bloggers like this: