ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੁਰੱਖਿਆ ਵਿੱਚ ਕਟੌਤੀ ਕਰਨ ਲਈ ਪੰਜਾਬ ਸਰਕਾਰ ਦੀ ਕੀਤੀ ਆਲੋਚਨਾ

ਅੰੰਮਿ੍ਤਸਰ: ਭਗਵੰਤ ਮਾਨ ਸਰਕਾਰ ਵੱਲੋਂ ਸੁਰੱਖਿਆ ਘਟਾਉਣ ਦੇ ਫੈਸਲੇ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਬਾਕੀ ਸੁਰੱਖਿਆ ਵਾਪਸ ਭੇਜਣ ਦਾ ਐਲਾਨ ਕਰ ਦਿੱਤਾ, ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਆਲੋਚਨਾ ਕੀਤੀ। ਤਖ਼ਤ ਸਾਹਿਬ ਦੇ ਜਥੇਦਾਰ ਦੀ ਸੁਰੱਖਿਆ ਵਾਪਸ ਲੈਣਾ ਅਤਿ ਨਿੰਦਣਯੋਗ ਹੈ
ਉਨ੍ਹਾਂ ਕਿਹਾ ਕਿ ਹੁਣ ਸਿੱਖਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਸਿੱਖ ਆਪਣੀ ਰੱਖਿਆ ਆਪ ਕਰਨਗੇ ਅਤੇ ਸਾਨੂੰ ਪੰਜਾਬ ਸਰਕਾਰ ਤੋਂ ਕਿਸੇ ਕਿਸਮ ਦੀ ਸੁਰੱਖਿਆ ਦੀ ਲੋੜ ਨਹੀਂ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੁਰੱਖਿਆ ਹੁਣ ਖ਼ਾਲਸਾ ਪੰਥ ਵੱਲੋਂ ਹੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਮਾਨ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਮਾਨ ਸਰਕਾਰ ਪੂਰੇ ਪੰਜਾਬ ‘ਚ ਕੀਤੇ ਵਾਅਦਿਆਂ ਤੋਂ ਟਾਲਾ ਵੱਟਣ ਲਈ ਅਜਿਹੇ ਹੱਥਕੰਡੇ ਅਪਣਾ ਰਹੀ ਹੈ ਪਰ ਅਸੀਂ ਮਾਨ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਮਾਨ ਸਰਕਾਰ ਵੱਲੋਂ ਕੀਤੇ ਵਾਅਦਿਆਂ ਤੋਂ ਮੁੱਕਰ ਗਿਆ ਹੈ।

Leave a Reply

%d bloggers like this: