ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਭਗਤ ਧੰਨਾ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸੱਚੇ-ਸੁੱਚੇ ਕਾਰਜ ਅਤੇ ਪ੍ਰਮਾਤਮਾ ਵਿੱਚ ਵਿਸ਼ਵਾਸ ਰੱਖਣ ਦੀ ਪ੍ਰੇਰਨਾ ਦਿੰਦਾ ਹੈ।
ਇਸ ਮੌਕੇ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਸ: ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸ: ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਸਰਵਣ ਕੌਰ ਤੇੜਾ, ਸ: ਕੁਲਦੀਪ ਸਿੰਘ ਤੇੜਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਸ: ਸੁਖਮਿੰਦਰ ਸਿੰਘ, ਸ: ਬਿਜੈ ਸਿੰਘ, ਉਪ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਉਪ ਸਕੱਤਰ ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ, ਸ: ਨਿਰਵੇਲ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇਕਬਾਲ ਸਿੰਘ ਸਮੇਤ ਵਧੀਕ ਮੈਨੇਜਰ ਸੰਗਤਾਂ ਹਾਜ਼ਰ ਸਨ |