ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਦੌਰਾ

ਗੜ੍ਹਸ਼ੰਕਰ/ਚੰਡੀਗੜ੍ਹ: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਗੜ੍ਹਸ਼ੰਕਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ ਅਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।

ਇਸ ਮੌਕੇ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਰਾਜ ਸਰਕਾਰ ਲਈ ਸਭ ਤੋਂ ਵੱਧ ਫੋਕਸ ਦਾ ਖੇਤਰ ਹੈ ਅਤੇ ਇਸ ਵਿੱਚ ਸੁਧਾਰ ਕਰਨ ਲਈ ਜ਼ਮੀਨੀ ਪੱਧਰ ‘ਤੇ ਫੀਡਬੈਕ ਪ੍ਰਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਤੋਂ ਸੁਝਾਅ ਵੀ ਮੰਗੇ। ਅਧਿਆਪਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਸੁਣਦਿਆਂ ਉਨ੍ਹਾਂ ਕਿਹਾ ਕਿ ਵਿਦਿਅਕ ਖੇਤਰ ਦੇਸ਼ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ ਅਤੇ ਇਸ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ।

ਸਿੱਖਿਆ ਮੰਤਰੀ ਨੇ ਸਕੂਲ ਕੰਪਲੈਕਸ ਦਾ ਵੀ ਦੌਰਾ ਕੀਤਾ ਅਤੇ ਕਲਾਸ ਰੂਮ, ਕੰਪਿਊਟਰ ਲੈਬ ਦੇ ਨਾਲ-ਨਾਲ ਖੇਡ ਮੈਦਾਨਾਂ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਉਨ੍ਹਾਂ ਦੀ ਅਕਾਦਮਿਕਤਾ ਬਾਰੇ ਵੀ ਗੱਲਬਾਤ ਕੀਤੀ।

ਮੰਤਰੀ ਨੇ ਸਕੂਲੀ ਬੱਚਿਆਂ ਨਾਲ ਆਪਣਾ ਜਨਮ ਦਿਨ ਵੀ ਮਨਾਇਆ।

ਮੰਤਰੀ ਦੇ ਨਾਲ ਸਥਾਨਕ ਵਿਧਾਇਕ ਜੈ ਕ੍ਰਿਸ਼ਨ ਰੌੜੀ ਵੀ ਮੌਜੂਦ ਸਨ।

Leave a Reply

%d bloggers like this: