ਸੀਬੀਆਈ ਨੇ ਰਿਸ਼ਵਤ ਦੇ ਮਾਮਲੇ ਵਿੱਚ MCD ਦੇ ਜੇਈ ਸਮੇਤ 2 ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਰਿਸ਼ਵਤ ਦੇ ਮਾਮਲੇ ਵਿੱਚ ਪ੍ਰੀਤ ਵਿਹਾਰ ਵਿੱਚ ਤਾਇਨਾਤ ਦਿੱਲੀ ਨਗਰ ਨਿਗਮ (ਐਮਸੀਡੀ) ਦੇ ਇੱਕ ਜੂਨੀਅਰ ਇੰਜੀਨੀਅਰ ਅਤੇ ਇੱਕ ਬੇਲਦਾਰ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਸੀਬੀਆਈ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਨੀਰਜ ਕੁਮਾਰ, ਐਮਸੀਡੀ ਦੇ ਜੇਈ ਅਤੇ ਸੁਖਦੇਵ, ਬੇਲਦਾਰ (ਮਿਸਤਰੀ) ਵਜੋਂ ਹੋਈ ਹੈ।

ਸੀਬੀਆਈ ਅਧਿਕਾਰੀ ਨੇ ਦੱਸਿਆ ਕਿ ਪੀੜਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਇਲਜ਼ਾਮ ਲਾਇਆ ਗਿਆ ਸੀ ਕਿ ਦੋਵਾਂ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਨੂੰ ਆਪਣੀ ਦੁਕਾਨ ਦੇ ਬਾਹਰ ਸਾਮਾਨ ਰੱਖਣ ਦੀ ਇਜ਼ਾਜਤ ਦੇਣ ਬਦਲੇ ਉਸ ਪਾਸੋਂ 7,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਸੀਬੀਆਈ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਲਈ ਟੀਮ ਬਣਾਈ ਸੀ।

ਸੀਬੀਆਈ ਨੇ ਜਾਲ ਵਿਛਾ ਕੇ ਬੇਲਦਾਰ ਨੂੰ ਆਪਣੇ ਅਤੇ ਜੂਨੀਅਰ ਇੰਜੀਨੀਅਰ ਦੀ ਤਰਫੋਂ 7,000 ਰੁਪਏ ਦੀ ਰਿਸ਼ਵਤ ਮੰਗਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਸੀਬੀਆਈ ਨੇ ਦੋਵਾਂ ਮੁਲਜ਼ਮਾਂ ਦੇ ਦਫ਼ਤਰ ਦੇ ਨਾਲ-ਨਾਲ ਰਿਹਾਇਸ਼ੀ ਸਥਾਨਾਂ ਦੀ ਤਲਾਸ਼ੀ ਮੁਹਿੰਮ ਵੀ ਚਲਾਈ।

ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਦਿੱਲੀ ਦੀ ਮਨੋਨੀਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Leave a Reply

%d bloggers like this: