ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਤੇ ਹੋਏ ਅਤਿਵਾਦੀ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ

ਅੰੰਮਿ੍ਤਸਰ: ਸਿੱਖ ਧਰਮ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸਵੇਰੇ ਕਾਬੁਲ ਦੇ ਗੁਰਦੁਆਰਾ ਕਾਰਤੇ ਪ੍ਰਾਣ ‘ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ।

ਜਥੇਦਾਰ ਅਕਾਲ ਤਖਤ ਨੇ ਕਿਹਾ ਕਿ ਅਫਗਾਨਿਸਤਾਨ ਦੇ ਸਿੱਖਾਂ ‘ਤੇ ਪਹਿਲਾਂ ਵੀ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਰਹਿੰਦੇ ਸਿੱਖਾਂ ਦੀ ਦੁਰਦਸ਼ਾ ਵਧਦੀ ਜਾ ਰਹੀ ਹੈ, ਜਿਸ ਨਾਲ ਸਿੱਖਾਂ ਵਿਚ ਚਿੰਤਾ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਦੇਸ਼ ਵਿਚ ਉਹ ਵੱਸਦੇ ਹਨ, ਉਸ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਣਥੱਕ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂਆਂ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਸਾਰਿਆਂ ਨਾਲ ਮਿਲਵਰਤਣ ਦੀ ਪਰੰਪਰਾ ਨੂੰ ਕਾਇਮ ਰੱਖਿਆ ਹੈ।

ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਵਿੱਚ ਬਹੁਤ ਸਾਰੇ ਇਤਿਹਾਸਕ ਗੁਰਦੁਆਰੇ ਹਨ ਅਤੇ ਸਿੱਖ ਸਦੀਆਂ ਤੋਂ ਉਥੇ ਰਹਿ ਰਹੇ ਹਨ ਪਰ ਕੁਝ ਕੱਟੜ ਲੋਕ ਇਤਿਹਾਸ, ਰਵਾਇਤਾਂ, ਮਰਿਆਦਾ ਅਤੇ ਧਰਮ ਦੀਆਂ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਅਫਗਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਪ੍ਰਤੀ ਚਿੰਤਤ ਹੈ ਅਤੇ ਸਰਕਾਰਾਂ ਨੂੰ ਵੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।

Leave a Reply

%d bloggers like this: