ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਅੰੰਮਿ੍ਤਸਰ: ਸਿੱਖਾਂ ਦੇ 6ਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿੱਚ ਕਈ ਰਾਗੀ ਢਾਡੀ ਜਥਿਆਂ ਨੇ ਗੁਰਬਾਣੀ ਅਤੇ ਗੁਰ-ਇਤਿਹਾਸ ਦਾ ਕੀਰਤਨ ਕੀਤਾ।

ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਅਕਾਲ ਤਖ਼ਤ ਨੇ ਸੰਗਤਾਂ ਨੂੰ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ ਅਤੇ ਗੁਰੂ ਹਰਗੋਬਿੰਦ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਹੈ। ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਰਕਾਰਾਂ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕਰ ਰਹੀਆਂ ਕਿਉਂਕਿ ਬਹੁਗਿਣਤੀ ਵੋਟ ਬੈਂਕ ਟੁੱਟਣ ਦਾ ਖ਼ਤਰਾ ਹੈ।

ਧਾਰਮਿਕ ਦੀਵਾਨ ਵਿੱਚ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਉਸ ਵੇਲੇ ਦੀ ਸਰਕਾਰ ਵਿਰੁੱਧ ਚਾਰ ਜੰਗਾਂ ਲੜੀਆਂ ਅਤੇ ਜਿੱਤ ਪ੍ਰਾਪਤ ਕੀਤੀ।

ਉਨ੍ਹਾਂ ਕਿਹਾ ਕਿ ਉਸ ਸਮੇਂ ਲੋਕਾਂ ਦੇ ਮਨਾਂ ਵਿੱਚ ਇਹ ਵਿਸ਼ਵਾਸ ਸੀ ਕਿ ਇਸ ਜ਼ਾਲਮ ਮੁਗਲ ਸਰਕਾਰ ਨੂੰ ਕੋਈ ਨਹੀਂ ਹਰਾ ਸਕਦਾ ਪਰ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇਸ ਸਦੀਆਂ ਪੁਰਾਣੇ ਵਿਸ਼ਵਾਸ ਨੂੰ ਤੋੜ ਕੇ ਜ਼ੁਲਮ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ।

Leave a Reply

%d bloggers like this: