ਹਰਿਆਣਾ ‘ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਘਰ ਢਹਿ-ਢੇਰੀ

ਚੰਡੀਗੜ੍ਹ: ਹਰਿਆਣਾ ਪੁਲਿਸ ਨੇ ਨਸ਼ਿਆਂ ਦੇ ਕਾਰੋਬਾਰ ‘ਚ ਸ਼ਾਮਲ ਲੋਕਾਂ ਖਿਲਾਫ ਕਾਰਵਾਈ ਕਰਦਿਆਂ ਸਿਰਸਾ ਜ਼ਿਲ੍ਹੇ ‘ਚ ਪੰਚਾਇਤੀ ਜ਼ਮੀਨ ‘ਤੇ ਨਸ਼ਾ ਤਸਕਰਾਂ ਵੱਲੋਂ ਬਣਾਏ ਗਏ ਨਾਜਾਇਜ਼ ਘਰ ਨੂੰ ਢਾਹ ਦਿੱਤਾ ਹੈ।

ਹਰਿਆਣਾ ਪੁਲਿਸ ਦੇ ਬੁਲਾਰੇ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਇੱਕ ਸਾਂਝੀ ਟੀਮ ਨੇ ਸਿਰਸਾ ਦੇ ਗੰਗਾ ਪਿੰਡ ਦੇ ਵਸਨੀਕ ਨਿਰਮਲ ਸਿੰਘ ਵੱਲੋਂ ਕੀਤੀ ਗਈ ਨਾਜਾਇਜ਼ ਉਸਾਰੀ ਨੂੰ ਬੁਲਡੋਜ਼ਰ ਚਲਾ ਕੇ ਢਾਹ ਦਿੱਤਾ।

ਨਿਰਮਲ ਨੇ ਕਰੀਬ 200 ਗਜ਼ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਕੇ ਮਕਾਨ ਬਣਾਇਆ ਹੋਇਆ ਸੀ, ਜਿਸ ਨੂੰ ਸਥਾਨਕ ਪ੍ਰਸ਼ਾਸਨ ਦੀ ਮਦਦ ਨਾਲ ਢਾਹ ਦਿੱਤਾ ਗਿਆ।

ਉਸ ਨੇ ਦੱਸਿਆ ਕਿ ਉਸ ਖ਼ਿਲਾਫ਼ ਥਾਣਾ ਸਦਰ ਡੱਬਵਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਤਿੰਨ ਕੇਸ ਦਰਜ ਹਨ, ਜਦੋਂ ਕਿ ਆਬਕਾਰੀ ਐਕਟ ਤਹਿਤ ਇੱਕ ਕੇਸ ਦਰਜ ਹੈ।

ਇਸ ਤੋਂ ਇਲਾਵਾ ਪੰਜਾਬ ਦੇ ਗਿੱਦੜਬਾਹਾ ਥਾਣੇ ਵਿੱਚ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਵੀ ਕੇਸ ਦਰਜ ਹੈ। ਇਸ ਸਮੇਂ ਉਹ ਜ਼ਿਲ੍ਹਾ ਜੇਲ੍ਹ ਸਿਰਸਾ ਵਿੱਚ ਬੰਦ ਹੈ।

ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪਿਛਲੇ ਕੁਝ ਦਿਨਾਂ ਵਿੱਚ ਅਜਿਹੇ ਅਨਸਰਾਂ ਵੱਲੋਂ ਨਾਜਾਇਜ਼ ਢੰਗ ਨਾਲ ਹਾਸਲ ਕੀਤੀਆਂ ਕਈ ਜਾਇਦਾਦਾਂ ਨੂੰ ਢਾਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਹੋਰ ਸ਼ਰਾਰਤੀ ਅਨਸਰਾਂ ਵਿਰੁੱਧ ਅਜਿਹੀ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ।

Leave a Reply

%d bloggers like this: