117 ਸੀਟਾਂ ਲਈ ਕੁੱਲ 1304 ਉਮੀਦਵਾਰ ਮੈਦਾਨ ਵਿੱਚ : ਸੀ.ਈ.ਓ

ਚੰਡੀਗੜ੍ਹ: ਪੰਜਾਬ ਰਾਜ ਦੇ 117 ਵਿਧਾਨ ਸਭਾ ਹਲਕੇ ਲਈ ਕੁੱਲ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ, 341 ਉਮੀਦਵਾਰਾਂ ਨੇ ਵਾਪਸੀ ਦੇ ਆਖਰੀ ਦਿਨ (4 ਫਰਵਰੀ, 2022) ਨੂੰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ: ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਰਾਜ ਦੇ 117 ਵਿਧਾਨ ਸਭਾ ਹਲਕਿਆਂ ਲਈ 2266 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ 1645 ਨਾਮਜ਼ਦਗੀ ਪੱਤਰ ਜਾਇਜ਼ ਪਾਏ ਗਏ।

ਸੀਈਓ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸਭ ਤੋਂ ਵੱਧ 19-19 ਅਤੇ ਪਟਿਆਲਾ ਵਿਧਾਨ ਸਭਾ ਹਲਕਾ ਨੰਬਰ 110 ਤੋਂ 19-19 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਨੰਬਰ 5 ਦੀਨਾਨਗਰ ਤੋਂ ਸਭ ਤੋਂ ਘੱਟ 5 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਡਾ: ਰਾਜੂ ਨੇ ਅੱਗੇ ਦੱਸਿਆ ਕਿ ਹੁਣ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਵੋਟਿੰਗ 20 ਫਰਵਰੀ, 2022 (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 06.00 ਵਜੇ ਤੱਕ ਹੋਵੇਗੀ।
,

Leave a Reply

%d bloggers like this: