4 ਸਤੰਬਰ ਦੀ ਦਿੱਲੀ ਰੈਲੀ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਆਗੂ ਮੀਟਿੰਗ ਕਰਦੇ ਹੋਏ

ਚੰਡੀਗੜ੍ਹ:ਪਾਰਟੀ ਵੱਲੋਂ 4 ਸਤੰਬਰ ਦੀ ਦਿੱਲੀ ਵਿਖੇ ਕੀਤੀ ਜਾ ਰਹੀ ਮਹਿੰਗਾਈ ਖਿਲਾਫ ਕੀਤੀ ਜਾ ਰਹੀ ਰੈਲੀ ਵਿੱਚ ਪੰਜਾਬ ਦੇ ਘੱਟੋ-ਘੱਟ 10 ਹਜ਼ਾਰ ਕਾਂਗਰਸੀ ਵਰਕਰ ਸ਼ਮੂਲੀਅਤ ਕਰਨਗੇ।

ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਉਪਰੰਤ ਕੀਤਾ।

ਮੀਟਿੰਗ ਦੀ ਪ੍ਰਧਾਨਗੀ ਏ.ਆਈ.ਸੀ.ਸੀ ਪੰਜਾਬ ਦੇ ਸਕੱਤਰ ਇੰਚਾਰਜ ਹਰੀਸ਼ ਚੌਧਰੀ ਨੇ ਕੀਤੀ ਅਤੇ ਇਸ ਵਿੱਚ ਵਿਧਾਨ ਸਭਾ ਵਿੱਚ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ, ਸਾਬਕਾ ਮੰਤਰੀ, ਮੌਜੂਦਾ ਅਤੇ ਸਾਬਕਾ ਵਿਧਾਇਕ ਸ਼ਾਮਲ ਹੋਏ।

ਵੜਿੰਗ ਨੇ ਕਿਹਾ ਕਿ ਪੰਜਾਬ ਦੇ ਕਾਂਗਰਸੀ ਵਰਕਰ ਉਸੇ ਦਿਨ ਦਿੱਲੀ ਪਹੁੰਚ ਜਾਣਗੇ ਅਤੇ ਦਿੱਲੀ ਦੇ ਬਾਹਰਵਾਰ ਦੋ ਥਾਵਾਂ ‘ਤੇ ਇਕੱਠੇ ਹੋਣਗੇ ਜਿੱਥੋਂ ਉਹ ਸਾਰੇ ਇਕੱਠੇ ਹੋ ਕੇ ਰੈਲੀ ਵਾਲੀ ਥਾਂ ‘ਤੇ ਜਾਣਗੇ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਅੱਜ ਦੀ ਮੀਟਿੰਗ ਵਿੱਚ ਸਾਰੇ ਕਾਂਗਰਸੀ ਵਿਧਾਇਕ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਲੋਕ ਸ਼ਾਮਲ ਹੋਏ। ਇਹ ਫੈਸਲਾ ਕੀਤਾ ਗਿਆ ਕਿ ਹਰੇਕ ਵਿਧਾਇਕ ਅਤੇ ਹਲਕੇ ਦੇ ਨੁਮਾਇੰਦੇ ਸੀਮਤ ਗਿਣਤੀ ਵਿੱਚ ਹੀ ਲੋਕਾਂ ਨੂੰ ਨਾਲ ਲੈ ਕੇ ਆਉਣਗੇ।

ਉਸਨੇ ਕਿਹਾ ਕਿ ਇਹ ਭੀੜ ਤੋਂ ਬਚਣ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਰਾਸ਼ਟਰੀ ਰਾਜਧਾਨੀ ਤੋਂ ਇਲਾਵਾ ਹੋਰ ਉੱਤਰੀ ਰਾਜਾਂ ਦੇ ਲੋਕ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ।

ਮੀਟਿੰਗ ਵਿੱਚ ਭਾਰਤ ਜੋੜੋ ਯਾਤਰਾ ਦੇ ਪ੍ਰਬੰਧਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ, ਜੋ ਕਿ ਆਪਣੇ ਆਖਰੀ ਪੜਾਅ ਦੌਰਾਨ ਪੰਜਾਬ ਪਹੁੰਚੇਗੀ। ਇਹ ਯਾਤਰਾ ਇੱਕ ਹਫ਼ਤੇ ਤੋਂ ਵੱਧ ਸਮੇਂ ਤੱਕ ਪੰਜਾਬ ਵਿੱਚ ਰਹੇਗੀ ਅਤੇ ਜੰਮੂ-ਕਸ਼ਮੀਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਜ਼ਿਆਦਾਤਰ ਹਲਕਿਆਂ ਨੂੰ ਛੂਹੇਗੀ।

Leave a Reply

%d bloggers like this: