ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਰਤੀ ਚੋਣ ਕਮਿਸ਼ਨ (ECI) ਨੇ ਮੰਗਲਵਾਰ ਨੂੰ ਪੰਜਾਬ ਦੇ ਸੱਤ ਇੰਸਪੈਕਟਰ ਜਨਰਲ ਆਫ ਪੁਲਿਸ (IGsP) ਅਤੇ ਤਿੰਨ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਆਈਜੀਪੀ ਗੁਰਿੰਦਰ ਸਿੰਘ ਢਿੱਲੋਂ, ਆਈਜੀਪੀ ਜਸਕਰਨ ਸਿੰਘ ਅਤੇ ਆਈਜੀਪੀ ਮੁਖਵਿੰਦਰ ਸਿੰਘ ਛੀਨਾ ਦਾ ਪੰਜਾਬ ਪੁਲਿਸ ਹੈੱਡਕੁਆਰਟਰ ਵਿੱਚ ਤਬਾਦਲਾ ਕਰ ਦਿੱਤਾ ਹੈ। ਜਦੋਂ ਕਿ ਅਰੁਣ ਪਾਲ ਸਿੰਘ ਨੂੰ ਆਈਜੀਪੀ ਜਲੰਧਰ ਰੇਂਜ, ਸ਼ਿਵ ਕੁਮਾਰ ਵਰਮਾ ਨੂੰ ਆਈਜੀਪੀ ਬਠਿੰਡਾ ਰੇਂਜ, ਰਾਕੇਸ਼ ਅਗਰਵਾਲ ਨੂੰ ਆਈਜੀਪੀ ਪਟਿਆਲਾ ਰੇਂਜ ਅਤੇ ਪਰਦੀਪ ਕੁਮਾਰ ਯਾਦਵ ਨੂੰ ਆਈਜੀਪੀ ਫਰੀਦਕੋਟ ਰੇਂਜ ਲਗਾਇਆ ਗਿਆ ਹੈ।
ਇਸੇ ਤਰ੍ਹਾਂ ਸੁਰਜੀਤ ਸਿੰਘ ਨੂੰ ਡੀਆਈਜੀ ਵਿਜੀਲੈਂਸ ਬਿਊਰੋ ਅਤੇ ਕੁਲਜੀਤ ਸਿੰਘ ਨੂੰ ਏਆਈਜੀ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਲਾਇਆ ਗਿਆ ਹੈ। ਜਦਕਿ ਜੁਗਰਾਜ ਸਿੰਘ ਨੂੰ ਸਹਾਇਕ ਕਮਾਂਡੈਂਟ 75ਵੀਂ ਬਟਾਲੀਅਨ ਪੀ.ਏ.ਪੀ.ਜਲੰਧਰ ਤਾਇਨਾਤ ਕੀਤਾ ਗਿਆ ਹੈ।
ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਡੀਐਸਪੀ ਰੈਂਕ ਦੇ 19 ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਹਨ।