HDFC ਬੈਂਕ ਨੇ SGPC ਦੇ ਪ੍ਰਬੰਧ ਅਧੀਨ ਸਕੂਲਾਂ ਲਈ 240 ਕੰਪਿਊਟਰ ਅਤੇ 18 ਸਮਾਰਟ ਕਲਾਸ ਪ੍ਰੋਜੈਕਟਰ ਭੇਟ ਕੀਤੇ

ਅੰੰਮਿ੍ਤਸਰ: ਐਚਡੀਐਫਸੀ ਬੈਂਕ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਸਕੂਲਾਂ ਵਿੱਚ ਕੰਪਿਊਟਰ ਲੈਬ ਲਈ 240 ਕੰਪਿਊਟਰ ਸੈੱਟ ਅਤੇ 18 ਸਮਾਰਟ ਕਲਾਸ ਪ੍ਰੋਜੈਕਟਰ ਮੁਹੱਈਆ ਕਰਵਾਏ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਐਚ.ਡੀ.ਐਫ.ਸੀ ਬੈਂਕ ਦੇ ਅਧਿਕਾਰੀਆਂ ਸ੍ਰੀ ਲਵ ਕੁਮਾਰ ਸ਼ਰਮਾ, ਸ੍ਰੀ ਵਿਵੇਕ ਅਭੀ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਕੂਲਾਂ ਵਿੱਚ ਬੱਚਿਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਬੱਚੇ ਸਮੇਂ ਸਿਰ ਵਿੱਦਿਆ ਪ੍ਰਾਪਤ ਕਰ ਸਕਣ।

ਉਨ੍ਹਾਂ ਕਿਹਾ ਕਿ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ ਸਕੂਲਾਂ ਨੂੰ ਦਿੱਤਾ ਜਾ ਰਿਹਾ ਸਹਿਯੋਗ ਸ਼ਲਾਘਾਯੋਗ ਹੈ, ਜਿਸ ਨਾਲ ਬੱਚਿਆਂ ਦੀ ਪੜ੍ਹਾਈ ‘ਚ ਮਦਦ ਮਿਲੇਗੀ।

ਐਡਵੋਕੇਟ ਧਾਮੀ ਨੇ ਇਸ ਕਾਰਜ ਲਈ ਐਚ.ਡੀ.ਐਫ.ਸੀ ਬੈਂਕ ਦੇ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਮਿੰਦਰ ਸਿੰਘ, ਓ.ਐਸ.ਡੀ.ਸਤਬੀਰ ਸਿੰਘ, ਮੁੱਖ ਲੇਖਾਕਾਰ ਮਿਲਖਾ ਸਿੰਘ ਆਦਿ ਹਾਜ਼ਰ ਸਨ।

Leave a Reply

%d bloggers like this: