ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ।
ਉਸ ਨੇ ਜੈਸ਼ੰਕਰ ਨੂੰ ਈਮੇਲ ਕਰਕੇ ਅਫਗਾਨਿਸਤਾਨ ਵਿੱਚ ਰਹਿ ਰਹੇ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਤੁਰੰਤ ਠੋਸ ਕਦਮ ਚੁੱਕਣ ਅਤੇ ਉਨ੍ਹਾਂ ਨੂੰ ਭਾਰਤ ਵਿੱਚ ਮੁੜ ਵਸਾਉਣ ਲਈ ਯਤਨ ਤੇਜ਼ ਕਰਨ ਦੀ ਅਪੀਲ ਕੀਤੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਅਫਗਾਨਿਸਤਾਨ ਦੇ ਸਿੱਖਾਂ ‘ਤੇ ਪਹਿਲਾਂ ਵੀ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਰਹਿੰਦੇ ਸਿੱਖਾਂ ਦੀ ਦੁਰਦਸ਼ਾ ਵਧਦੀ ਜਾ ਰਹੀ ਹੈ, ਜਿਸ ਨਾਲ ਸਿੱਖਾਂ ਵਿਚ ਚਿੰਤਾ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਦੇਸ਼ ਵਿਚ ਉਹ ਵੱਸਦੇ ਹਨ, ਉਸ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਣਥੱਕ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂਆਂ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਸਾਰਿਆਂ ਨਾਲ ਮਿਲਵਰਤਣ ਦੀ ਪਰੰਪਰਾ ਨੂੰ ਕਾਇਮ ਰੱਖਿਆ ਹੈ।
ਐਡਵੋਕੇਟ ਧਾਮੀ, ਨੇ ਕਿਹਾ ਕਿ ਅਫਗਾਨਿਸਤਾਨ ਵਿੱਚ ਬਹੁਤ ਸਾਰੇ ਇਤਿਹਾਸਕ ਗੁਰਦੁਆਰੇ ਹਨ ਅਤੇ ਸਿੱਖ ਸਦੀਆਂ ਤੋਂ ਉਥੇ ਰਹਿ ਰਹੇ ਹਨ ਪਰ ਕੁਝ ਕੱਟੜ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਰੀਤੀ-ਰਿਵਾਜਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਅਫਗਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਪ੍ਰਤੀ ਚਿੰਤਤ ਹੈ ਅਤੇ ਸਰਕਾਰਾਂ ਨੂੰ ਵੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਸੰਯੁਕਤ ਰਾਸ਼ਟਰ ਨੂੰ ਅਫਗਾਨਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਹਿਲਕਦਮੀ ਕਰਨ ਲਈ ਵੀ ਕਿਹਾ।
ਇਸੇ ਦੌਰਾਨ ਮਨਜੀਤ ਸਿੰਘ ਭੋਮਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਵੀ ਅਫਗਾਨਿਸਤਾਨ ਦੇ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ। ਅਤੇ ਕੇਂਦਰ ਸਰਕਾਰ ਨੂੰ ਅਫਗਾਨਿਸਤਾਨ ਸਰਕਾਰ ਕੋਲ ਮਾਮਲਾ ਉਠਾਉਣ ਅਤੇ ਅਫਗਾਨਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਨੂੰ ਪੂਰੀ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ।