ਅੰੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ*ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ, ਤੇਲੰਗਾਨਾ ਵਿੱਚ ਇੱਕ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਅਤੇ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ।
ਇੱਕ ਪ੍ਰੈਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਹੈਦਰਾਬਾਦ, ਤੇਲੰਗਾਨਾ ਵਿੱਚ ਵਾਪਰੀ ਇਸ ਮੰਦਭਾਗੀ ਘਟਨਾ ਨੇ ਮਨੁੱਖਤਾ ਦਾ ਸਿਰ ਸ਼ਰਮ ਨਾਲ ਝੁਕਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸਿੱਖ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਸਰਕਾਰਾਂ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਵਿਚ ਅਸਫਲ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਸ਼ਰਮਨਾਕ ਗੱਲ ਹੋਰ ਕੀ ਹੋ ਸਕਦੀ ਹੈ ਕਿ ਇਕ ਬੇਸਹਾਰਾ ਅਤੇ ਇਕੱਲੀ ਲੜਕੀ ‘ਤੇ ਸਮੂਹਿਕ ਤਸ਼ੱਦਦ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਮੁਆਫ਼ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਹਰੇਕ ਦੀ ਪਛਾਣ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਜੇਕਰ ਦੋਸ਼ੀਆਂ ਨੂੰ ਸਜ਼ਾਵਾਂ ਨਾ ਦਿੱਤੀਆਂ ਗਈਆਂ ਤਾਂ ਸਮਾਜ ਲਈ ਘਾਤਕ ਹੋਣ ਵਾਲਿਆਂ ਦਾ ਮਨੋਬਲ ਵਧੇਗਾ।