SGPC ਪ੍ਰਧਾਨ ਨੇ ਬਠਿੰਡਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਕੀਤੀ ਨਿੰਦਾ

ਅੰੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਠਿੰਡਾ ਦੇ ਮੁਲਤਾਨੀਆ ਰੋਡ ‘ਤੇ ਸਥਿਤ ਇੱਕ ਟਾਵਰ ਤੋਂ ਪਵਿੱਤਰ ਗੁਟਕਾ ਸਾਹਿਬ ਅਤੇ ਪੋਥੀਆਂ ਦੀ ਬੇਅਦਬੀ ਦਾ ਸਖ਼ਤ ਨੋਟਿਸ ਲਿਆ ਹੈ।

ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਸਥਾਨਕ ਮੈਂਬਰ ਬੀਬੀ ਜੋਗਿੰਦਰ ਕੌਰ ਅਤੇ ਗੁਰਦੁਆਰਾ ਹਾਜੀਰਤਨ ਬਠਿੰਡਾ ਦੇ ਮੈਨੇਜਰ ਨੂੰ ਮੁਲਜ਼ਮਾਂ ਖ਼ਿਲਾਫ਼ ਪੁਲੀਸ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਇਸ ਘਿਨਾਉਣੀ ਹਰਕਤ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।

Leave a Reply

%d bloggers like this: